ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ
ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ ਹੈ। ਅਹਿਮ ਸੂਤਰਾਂ ਅਨੁਸਾਰ ਅੱਜ ਦੇਰ ਸ਼ਾਮ ਅਸ਼ੋਕ ਗਹਿਲੋਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਸਰਹਿੰਦ ਨਹਿਰ ਦੀ ਮੁਰੰਮਤ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਰਾਜਸਥਾਨ ਦੇ ਕਰੀਬ 2 ਕਰੋੜ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਰਾਜਸਥਾਨ ਦੇ ਮੁੱਖ ਮੰਤਰੀ ਨੇ ਆਪਣੇ ਟਵੀਟ ਵਿਚ ਭਗਵੰਤ ਮਾਨ ਨੂੰ ਕਿਹਾ ਕਿ ਅੱਤ ਦੀ ਗਰਮੀ ਕਾਰਨ ਰਾਜਸਥਾਨ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲ ਨੇੜੇ ਸਰਹੰਦ ਫੀਡਰ ਵਿਚ ਪਏ ਪਾੜ ਨੂੰ ਪੂਰਾ ਕਰਨ ਲਈ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਰਾਜਸਥਾਨ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਹੋ ਜਾਵੇਗਾ। ਇੱਥੇ ਵਰਨਣਯੋਗ ਹੈ ਕਿ ਪਿਛਲੇ ਇਕ ਮਹੀਨੇ ’ਚ ਦੋ ਵਾਰ ਸਰਹੰਦ ਫੀਡਰ ਵਿਚ ਮੁਰੰਮਤ ਦੌਰਾਨ ਪਾੜ ਪੈ ਗਿਆ ਸੀ।

 

 

ਖ਼ਬਰ ਸ਼ੇਅਰ ਕਰੋ

 

2022-05-20 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX