ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਇਸੇ ਕਰਕੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਤਾਜ਼ਾ ਖ਼ਬਰਾਂ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖ਼ਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਬਚਾਅ ਕਾਰਜਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰ ਸੰਦੀਪ ਹੰਸ ਕਰ ਰਹੇ ਹਨ। ਇਸ ਸੰਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਬੱਚੇ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਮੌਕੇ 'ਤੇ ਐੱਨ.ਡੀ.ਆਰ.ਐੱਫ. ਦੀ ਟੀਮ ਪਹੁੰਚ ਚੁੱਕੀ ਹੈ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵੀ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਤੇ ਕਿਹਾ ਕਿ ਸਰਕਾਰ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

2022-05-22 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX