ਜਲੰਧਰ : ਬੁਧਵਾਰ 22 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਿਆਸਤ ਸੇਵਾ ਨਹੀਂ, ਸਗੋਂ ਸੱਤਾ ਪ੍ਰਾਪਤ ਕਰਕੇ ਸਵੈ ਹਿਤ ਪੂਰੇ ਕਰਨ ਦਾ ਨਾਂਅ ਬਣ ਗਈ ਹੈ। -ਅਮਰ ਕੋਮਲ

ਤਾਜ਼ਾ ਖ਼ਬਰਾਂ

ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸੰਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ 'ਚ ਚੋਣ ਕਮਿਸ਼ਨ ਤੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਬਾਰੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਵਿਸਥਾਰ 'ਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਹਦਾਇਤ ਕੀਤੀ ਕਿ ਕਮਿਸ਼ਨ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਸਮੁੱਚਾ ਚੋਣ ਅਮਲਾ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਇਆ ਜਾਵੇ ਅਤੇ ਇਸ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੀ ਚੋਣ ਡਿਊਟੀ ਕਟਵਾਉਣ ਲਈ ਪਹੁੰਚ ਨਹੀਂ ਕਰੇਗਾ ਅਤੇ ਚੋਣ ਡਿਊਟੀ ਕਰਨ ਤੋਂ ਪਾਸਾ ਵੱਟਣ ਵਾਲੇ ਅਜਿਹੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ, ਬਿਜਲੀ ਬੋਰਡ ਦੇ ਅਧਿਕਾਰੀਆਂ, ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਅੰਦਰ ਸਰਕਾਰੀ ਇਮਾਰਤਾਂ 'ਤੇ ਲਗਾਏ ਸਿਆਸੀ ਪੋਸਟਰ, ਬੈਨਰ ਅਤੇ ਹੋਰਡਿੰਗਾਂ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਸਮੇਂ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਅਤੇ ਜਨਤਕ ਥਾਵਾਂ 'ਤੇ ਲੱਗੀ ਪ੍ਰਚਾਰ ਸਮੱਗਰੀ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਉਤਾਰਨ ਦੇ ਆਦੇਸ਼ ਜਾਰੀ ਕੀਤੇ।

 

ਖ਼ਬਰ ਸ਼ੇਅਰ ਕਰੋ

 

2022-05-26 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX