ਜਲੰਧਰ : ਬੁਧਵਾਰ 22 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਿਆਸਤ ਸੇਵਾ ਨਹੀਂ, ਸਗੋਂ ਸੱਤਾ ਪ੍ਰਾਪਤ ਕਰਕੇ ਸਵੈ ਹਿਤ ਪੂਰੇ ਕਰਨ ਦਾ ਨਾਂਅ ਬਣ ਗਈ ਹੈ। -ਅਮਰ ਕੋਮਲ

ਤਾਜ਼ਾ ਖ਼ਬਰਾਂ

ਫਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ,ਜਤਿੰਦਰ ਸਿੰਘ ਰਾਠੋਰ)-ਸ੍ਰੀ ਫ਼ਤਹਿਗੜ੍ਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਇਕ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਦਾ ਫ਼ੈਸਲਾ ਤਿੰਨ ਸਾਲ ਬਾਅਦ ਲਾਗੂ ਕੀਤਾ ਜਾਵੇਗਾ ਤੇ ਜੋ ਰਾਗੀ ਹਰਮੋਨੀਅਮ ਨਾਲ ਕੀਰਤਨ ਕਰਦੇ ਹਨ। ਉਹ ਇਹ ਸਾਜ਼ਾਂ ਨੂੰ ਤਿੰਨ ਸਾਲ ਦੇ ਸਮੇਂ ਦੌਰਾਨ ਸਿੱਖ ਕੇ ਕੀਰਤਨ ਕਰਨਾ ਸ਼ੁਰੂ ਕਰ ਦੇਣਗੇ। ਇਸ ਤੋਂ ਇਲਾਵਾ ਪ੍ਰਧਾਨ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਥਿਆਰ ਰੱਖਣ ਬਾਰੇ ਜੋ ਬਿਆਨ ਦਿੱਤਾ ਸੀ ਉਸ ਨੂੰ ਮੀਡੀਆ ਤੇ ਲੋਕ ਤੋੜ-ਮਰੋੜ ਕੇ ਪੇਸ਼ ਨਾ ਕਰਨ, ਕਿਉਂਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਵਲ ਲਾਇਸੈਂਸੀ ਹਥਿਆਰ ਰੱਖਣ ਦੀ ਗੱਲ ਕੀਤੀ ਹੈ ਨਾ ਕਿ ਗੈਰ-ਕਾਨੂੰਨੀ ਹਥਿਆਰ ਰੱਖਣ ਦੀ।

 

ਖ਼ਬਰ ਸ਼ੇਅਰ ਕਰੋ

 

2022-05-26 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX