ਜਲੰਧਰ : ਬੁਧਵਾਰ 22 ਹਾੜ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ । ਅੱਜ ਜਗਰਾਉਂ ਵਿਖੇ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪਹੁੰਚੇ ਆੜ੍ਹਤੀਆਂ ਵਲੋਂ ਇਕਜੁੱਟਤਾ ਪ੍ਰਗਟਾਉਂਦਿਆਂ ਫ਼ੈਸਲਾ ਲਿਆ ਗਿਆ ਕਿ ਜੇਕਰ ਪੰਜਾਬ ਸਰਕਾਰ 31 ਮਈ ਤਕ ਆਪਣਾ ਇਹ ਗ਼ਲਤ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਪੰਜਾਬ ਦੇ ਸਮੂਹ ਆੜ੍ਹਤੀਆਂ ਵਲੋਂ ਆਪਣਾ ਕਾਰੋਬਾਰ ਅਣਮਿੱਥੇ ਸਮੇਂ ਲਈ ਬੰਦ ਕਰਕੇ ਦੁਕਾਨਾਂ ਦੀਆਂ ਚਾਬੀਆਂ ਅਤੇ ਆੜ੍ਹਤ ਦੇ ਲਾਇਸੰਸ ਮਾਰਕੀਟ ਕਮੇਟੀਆ ਦੇ ਦਫ਼ਤਰਾਂ ਵਿਖੇ ਜਮ੍ਹਾ ਕਰਵਾ ਦਿੱਤੇ ਜਾਣਗੇ।

 

 

ਖ਼ਬਰ ਸ਼ੇਅਰ ਕਰੋ

 

2022-05-28 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX