ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਤਾਜ਼ਾ ਖ਼ਬਰਾਂ

ਮੱਲਾਂ ਵਾਲਾ, 29 ਮਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਨਸ਼ੇ ਦੀ ਓਵਰਡੋਜ਼ ਨਾਲ ਹਰ ਰੋਜ਼ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਮੱਲਾਂਵਾਲਾ ਦਾਣਾ ਅਧੀਨ ਆਉਂਦੀ ਬਸਤੀ ਖੱਚਰ ਵਾਲੀ ਦਾ ਇਕ ਨੌਜਵਾਨ ਗੁਰਜੋਧਾ ਸਿੰਘ 25 ਸਾਲਾ ਪੁੱਤਰ ਗੁਰਬਚਨ ਸਿੰਘ ਸਾਬਕਾ ਸਰਪੰਚ ਬਸਤੀ ਖੱਚਰ ਵਾਲੀ ਦੇ ਇਕਲੌਤਾ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਗੁਰਜੋਧਾ ਸਿੰਘ ਆਪਣੇ ਪਿੱਛੇ ਇਕ ਦੋ ਸਾਲ ਦਾ ਪੁੱਤਰ ਛੱਡ ਗਿਆ ਹੈ।

ਮ੍ਰਿਤਕ ਦੇ ਪਿਤਾ ਗੁਰਬਚਨ ਸਿੰਘ ਨੇ ਕਿਹਾ ਕਿ ਪੰਜਾਬ 'ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜੇਕਰ ਇਸ ਦਾ ਹੱਲ ਜਲਦ ਨਾ ਕੀਤਾ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ 'ਚ ਕੋਈ ਨੌਜਵਾਨ ਨਹੀਂ ਦਿਸੇਗਾ। ਕੁਝ ਮਾਪੇ ਤਾਂ ਇਸ ਨਸ਼ੇ ਦੇ ਡਰੋਂ ਆਪਣੇ ਦਿਲ ਦੇ ਟੁਕੜਿਆਂ ਨੂੰ ਬੜੀ ਤੇਜ਼ੀ ਨਾਲ ਬਾਹਰ ਭੇਜ ਰਹੇ ਹਨ ਤੇ ਕੁਝ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ।

 

ਖ਼ਬਰ ਸ਼ੇਅਰ ਕਰੋ

 

2022-05-29 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX