ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਤਾਜ਼ਾ ਖ਼ਬਰਾਂ

ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ ਰਹਿਣ ਵਾਲਾ ਹੈ ਤੇ ਉਹ ਆਪਣੇ ਪਰਿਵਾਰ ਸਮੇਤ ਹਾਵਰਡ ਲਾਅ ਸਕੂਲ 'ਚ ਪੜ੍ਹਨ ਲਈ ਅਮਰੀਕਾ ਆਇਆ ਸੀ। ਇਹ ਮਾਣਮੱਤਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ 'ਚ ਓਲੰਪੀਅਨ ਜਿਮਨਾਸਟ ਸਿਮੋਨ ਬਿਲਸ ਤੇ ਕਾਂਗਰਸ ਵੋਮੈਨ ਗੈਬਰੀਲ ਜੀਫੋਰਡਸ ਸ਼ਾਮਿਲ ਹਨ। ਐਪਲ ਦੇ ਸਹਿ ਸੰਸਥਾਪਕ ਸਟੀਵ ਜੌਬਜ ਤੇ ਸਾਬਕਾ ਸੈਨੇਟਰ ਜੌਹਨ ਮਕੈਨ ਨੂੰ ਇਹ ਸਨਮਾਨ ਮਰਨ ਉਪਰੰਤ ਦਿੱਤਾ ਗਿਆ ਹੈ। ਵਾਈਟ ਹਾਊਸ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ 'ਇਨ੍ਹਾਂ 17 ਅਮਰੀਕੀਆਂ ਨੇ ਸੰਭਾਵਨਾਵਾਂ ਉਜਾਗਰ ਕੀਤੀਆਂ ਹਨ ਤੇ ਸਖ਼ਤ ਮਿਹਨਤ ਕਰਕੇ ਰਾਸ਼ਟਰ ਨਿਰਮਾਣ 'ਚ ਵਡਮੁੱਲਾ ਯੋਗਦਾਨ ਪਾਇਆ ਹੈ।

 

ਖ਼ਬਰ ਸ਼ੇਅਰ ਕਰੋ

 

2022-07-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX