ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 30 ਜੁਲਾਈ ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫ਼ਾਰਿਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

 

ਖ਼ਬਰ ਸ਼ੇਅਰ ਕਰੋ

 

2022-07-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX