ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਬੀਤੇ ਦਿਨ ਸਥਾਨਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਾਸਤੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨ੍ਹਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸੰਬੰਧ 'ਚ ਪਿਛੜੇ ਇਲਾਕਿਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਬੁਨਿਆਦ 'ਚ ਐਲੀਮੈਂਟਰੀ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਉਨ੍ਹਾਂ ਨੇ ਨਵ-ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਬੱਚਿਆਂ ਦੀ ਬੁਨਿਆਦ ਮਜ਼ਬੂਤ ਬਣਾਉਣ ਲਈ ਸਮਰਪਣ ਦੀ ਭਾਵਨਾ ਨਾਲ ਜ਼ਿੰਮੇਵਾਰੀ ਨਿਭਾਉਣ ਲਈ ਆਖਿਆ।

 

ਖ਼ਬਰ ਸ਼ੇਅਰ ਕਰੋ

 

2022-07-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX