ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜਾ ਵਿਆਹ ਕਰਵਾ ਰਹੇ ਹਨ। ਉਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ 32 ਸਾਲਾ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਕਰ ਰਹੇ ਹਨ। ਵਿਆਹ ਦੀ ਰਸਮ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ 'ਚ ਹੋਣ ਜਾ ਰਹੀ ਹੈ। ਇਸ ਪ੍ਰੋਗਰਾਮ 'ਚ ਕੁਝ ਖ਼ਾਸ ਮਹਿਮਾਨ ਹੀ ਸ਼ਾਮਿਲ ਹੋਣ ਜਾ ਰਹੇ ਹਨ। ਅੱਜ ਦੇ ਪ੍ਰੋਗਰਾਮ ਦਾ ਮੈਨਿਊ ਵੀ ਸਾਹਮਣੇ ਆਇਆ ਹੈ, ਜਿਸ 'ਚ ਅੱਜ ਮਹਿਮਾਨਾਂ ਨੂੰ ਖਾਣ 'ਚ ਕੀ ਮਿਲਣ ਵਾਲਾ ਹੈ ਉਸਦਾ ਵੇਰਵਾ ਦਿੱਤਾ ਗਿਆ ਹੈ।
...33 days ago
ਪਹਿਲਾ T20 : ਭਾਰਤ ਨੇ ਇੰਗਲੈਂਡ ਨੂੰ ਦਿੱਤਾ 199 ਦੌੜਾਂ ਦਾ ਟੀਚਾ
Enter short story
ਭੋਪਾਲ, 7 ਜੁਲਾਈ - ਭੋਪਾਲ ਪੁਲਿਸ ਨੇ ਗ੍ਰਹਿ ਮੰਤਰੀ ਦੇ ਨਿਰਦੇਸ਼ਾਂ 'ਤੇ ਫਿਲਮ 'ਕਾਲੀ' ਦੀ ਨਿਰਦੇਸ਼ਕ ਲੀਨਾ ਮਨੀਮੇਕਲਾਈ ਦੇ ਖਿਲਾਫ ਲੁੱਕਆਊਟ ਸਰਕੂਲਰ ਦੇ ਹੁਕਮ ਦਿੱਤੇ ਹਨ। ਲੁੱਕ ਆਊਟ ਨੋਟਿਸ ਦੀ ਅਰਜ਼ੀ ਕੇਂਦਰ ਸਰਕਾਰ ...
ਲੁਧਿਆਣਾ, 5 ਜੁਲਾਈ (ਪਰਮਿੰਦਰ ਸਿੰਘ ਆਹੂਜਾ ) -ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੁਗਿਆਣਾ ਵਿਚ ਅੱਜ ਦੇਰ ਸ਼ਾਮ 4 ਹਥਿਆਰਬੰਦ ਲੁਟੇਰੇ ਇਕ ਸਵਰਨਕਾਰ ਦੀ ਦੁਕਾਨ ਤੋਂ ਸਾਢੇ 7 ਲੱਖ ...
ਕਰਨਾਲ, 7 ਜੁਲਾਈ (ਗੁਰਮੀਤ ਸਿੰਘ ਸੱਗੂ )- ਜ਼ਿਲ੍ਹੇ ਦੇ ਥਾਣਾ ਅਸੰਧ ਹੇਠ ਆਉਂਦੇ ਪਿੰਡ ਖਿਦਰਾਬਾਦ ਦੇ ਇਕ ਨੌਜਵਾਨ ਕਿਸਾਨ ਵਲੋਂ ਪੈਸਿਆਂ ਦੇ ਲੈਣ-ਦੇਣ ਤੋ ਪ੍ਰੇਸ਼ਾਨ ਹੋ ਕੇ ਆਪਣੀ ਲਾਇਸੰਸੀ ਦੋ ਨਾਲੀ ਬੰਦੂਕ ਨਾਲ ਗੋਲੀ ਮਾਰ ਕੇ ...
...about 1 hour ago
ਲੰਡਨ , 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ...
...about 1 hour ago
ਲਖਨਊ , 7 ਜੁਲਾਈ-ਕਾਂਗਰਸ ਨੇਤਾ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ 'ਤੇ 8500 ਰੁਪਏ ਦਾ ...
ਅੰਮ੍ਰਿਤਸਰ, 7 ਜੁਲਾਈ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
...34 days ago
ਚੰਡੀਗੜ੍ਹ, 7 ਜੁਲਾਈ-ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ, ਜਿਸ ਵਿਚ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਉੱਥੇ ਹੀ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ...
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
...34 days ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
...34 days ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
...34 days ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
...34 days ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
...34 days ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
...34 days ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
...34 days ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਲਾਵਾਂ ਲੈਣ ਜਾ ਰਹੇ ਹਨ। ਆਨੰਦ ਕਾਰਜ ਲਈ ਜਾਂਦੇ ਸਮੇਂ ਦੀ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਾਵਾਂ ਤੋਂ ਪਹਿਲਾਂ ਲਾੜੇ ਦੇ ਰੂਪ 'ਚ ਸਜੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਉਹ ਪੱਗ 'ਤੇ ਕਲਗੀ ਸਜਾਏ ਹੋਏ ਨਜ਼ਰ ਆ ਰਹੇ ਹਨ।
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਤੇ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਤਿਆਰੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਡੇਰਾਬੱਸੀ, 7 ਜੁਲਾਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਅਮਰਦੀਪ ਕਲੋਨੀ ਵਿਖੇ ਸਵੇਰ ਵੇਲੇ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਮੱਝ ਦੀ ਮੌਤ ਹੋ ਗਈ, ਜਦੋਂਕਿ ਦੋ ਮੱਝਾਂ ਨੂੰ ਵੀ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਿਨ੍ਹਾਂ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ...
...34 days ago
ਨਵੀਂ ਦਿੱਲੀ, 7 ਜੁਲਾਈ- ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਦੀ ਰਫ਼ਤਾਰ ਵੱਧ ਰਹੀ ਹੈ। ਭਾਰਤ 'ਚ ਪਿਛਲੇ 24 ਘੰਟਿਆਂ 'ਚ 18,930 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਦੇ ਮੁਕਾਬਲੇ ਅੱਜ 2,771 ਮਾਮਲਿਆਂ 'ਚ ਵਾਧਾ ਹੋਇਆ...
ਚੰਡੀਗੜ੍ਹ 7 ਜੁਲਾਈ- 'ਆਪ' ਸੰਸਦ ਮੈਂਬਰ ਰਾਘਵ ਚੱਢਾ ਪਾਰਟੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਲਈ ਚੰਡੀਗੜ੍ਹ ਸਥਿਤ ਘਰ ਪਹੁੰਚੇ ਹਨ।
ਅੰਮ੍ਰਿਤਸਰ, 7 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਦੇ ਪ੍ਰਸਿੱਧ ਬੰਸਲ ਸਵੀਟ ਵਿਖੇ ਅੱਜ ਸਵੇਰੇ ਇਨਕਮ ਟੈਕਸ ਵਲੋਂ ਰੇਡ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਉਨ੍ਹਾਂ ਦੇ ਖਾਤਿਆਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਜਾਣਕਾਰੀ ਮੁਤਾਬਿਕ ਟੀਮ ਵਲੋਂ ਬਾਂਸਲ ਸਵੀਟ ਦੇ ਘਰ ਵੀ ਜਾਂਚ ਕੀਤੀ ਜਾ ਰਹੀ ਹੈ।
ਚੰਡੀਗੜ੍ਹ 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਅੱਜ ਸਵੇਰ ਤੋਂ ਹੀ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੇ ਹੋਏ ਹਨ। ਰਾਘਵ ਚੱਢਾ ਨੇ ਭਗਵੰਤ ਮਾਨ...
ਭਗਤਾ ਭਾਈਕਾ, 7 ਜੁਲਾਈ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਦੇ ਡੇਰਾ ਸਲਾਬਤਪੁਰਾ-ਰਾਜਗੜ੍ਹ ਵਿਖੇ ਚਾਰਦੀਵਾਰੀ ਉੱਪਰ ਤਿੰਨ ਥਾਵਾਂ ਉਪਰ ਗਰਮਖਿਆਲੀ ਅਤੇ ਧਮਕੀ ਭਰੇ ਨਾਅਰੇ ਲਿਖੇ ਗਏ ਹਨ। ਇਸ ਸੰਬੰਧੀ ਡੇਰਾ ਪ੍ਰਬੰਧਕੀ ਕਮੇਟੀ ਨੂੰ ਪਤਾ ਲੱਗਦਿਆਂ...
...34 days ago
ਮੁਹਾਲੀ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁਹਾਲੀ ਹਵਾਈ ਅੱਡਾ ਵਿਖੇ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਲੋਪੋਕੇ, 7 ਜਲਾਈ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪਿੰਡ ਕੋਹਾਲਾ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ, 600 ਕਿਲੋ ਲਾਹਣ, ਚਾਲੂ ਭੱਠੀ ਸਮੇਤ ਇਕ ਵਿਅਕਤੀ ਨੂੰ...
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੇ ਵਧਾਈ ਦੇਣ ਪਹੁੰਚੇ। ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਨਾਲ ਜਲਦੀ ਹੀ ਪਹੁੰਚਣਗੇ। ਮੈਂ ਇੱਥੇ ਆਪਣੀ ਮਾਂ ਨਾਲ ਆਇਆ ਹਾਂ।
ਚੰਡੀਗੜ੍ਹ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਅੱਜ ਹੋ ਰਿਹਾ ਹੈ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਅੱਜ ਚੰਡੀਗੜ੍ਹ ਦੇ ਗੁਰਦੁਆਰੇ 'ਚ 'ਲਾਵਾਂ' ਲੈਣਗੇ। ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਤਸਵੀਰ ਸਾਂਝੀ ਕੀਤੀ ਗਈ...
...34 days ago
ਸੁਨਾਮ ਊਧਮ ਸਿੰਘ ਵਾਲਾ, 7 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਬੀਤੀ ਕੱਲ੍ਹ ਨੇੜਲੇ ਪਿੰਡ ਬਖ਼ਸ਼ੀਵਾਲਾ ਵਿਖੇ ਇਕ ਮੁਰਗੀ ਫਾਰਮ ਦਾ ਸ਼ੈੱਡ ਡਿੱਗਣ ਕਾਰਨ ਇਕ ਛੋਟੇ ਕਿਸਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਪਿੰਡ ਦੇ...
ਚੰਡੀਗੜ੍ਹ, 7 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਜਿੱਥੇ ਵਧਾਈ ਦਿੱਤੀ ਗਈ, ਉੱਥੇ ਹੀ ਉਨ੍ਹਾਂ ਵਲੋਂ ਤਨਜ਼ ਵੀ ਕੱਸਿਆ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅੱਜ ਮੇਰੇ ਯਾਰ ਦੀ ਸ਼ਾਦੀ ਹੈ...
...34 days ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਅੱਜ ਹੋ ਰਿਹਾ ਹੈ। ਇਹ ਖ਼ਬਰ ਅਚਾਨਕ ਹੀ ਸਾਹਮਣੇ ਆਉਣ ਬਾਅਦ ਸਭ ਹੈਰਾਨ ਰਹਿ ਗਏ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਅੱਜ ਚੰਡੀਗੜ੍ਹ ਦੇ ਗੁਰਦੁਆਰੇ 'ਚ 'ਲਾਵਾਂ' ਲੈਣਗੇ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX