ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 5 ਅਗਸਤ-ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫ਼ੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸੰਬੰਧੀ ਜਾਣੂ ਕਰਵਾਉਣ ਲਈ ਇਕ ਪ੍ਰੈੱਸ ਕਾਨਫ਼ਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 'ਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ- 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸੰਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਇਸ ਸੰਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟਰੇਸ਼ਨ ਨਿਯਮ 'ਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇਕ ਸਾਲ ਵਿਚ ਚਾਰ ਮੌਕੇ ਮਿਲਣਗੇ।

 

ਖ਼ਬਰ ਸ਼ੇਅਰ ਕਰੋ

 

2022-08-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX