ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਤਾਜ਼ਾ ਖ਼ਬਰਾਂ

 ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ 14 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 16 ਅਗਸਤ ਨੂੰ ਸਵੇਰੇ 9 ਵਜੇ ਪੈਣਗੇ। ਉਨ੍ਹਾਂ ਬਟਵਾਰੇ ਦਾ ਸੰਤਾਪ ਹੰਢਾਉਣ ਵਾਲੇ ਸਮੂਹ ਪੰਜਾਬੀਆਂ ਨੂੰ 16 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਸਮੂਹਿਕ ਅਰਦਾਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

 

ਖ਼ਬਰ ਸ਼ੇਅਰ ਕਰੋ

 

2022-08-09 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX