ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਤਾਜ਼ਾ ਖ਼ਬਰਾਂ

ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ 21 ਸਾਲਾ ਮ੍ਰਿਤਕ ਕੁਲਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਨਿਵਾਸੀ ਛੂਛਕ ਜ਼ਿਲ੍ਹਾ ਫਿਰੋਜ਼ਪੁਰ ਦੀ ਭੈਣ ਸੁਰਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਦੀਪ ਸਿੰਘ ਨਾਲ ਮੇਹਨਾ ਸਥਿਤ ਆਪਣੀ ਮਾਸੀ ਦੇ ਪੁੱਤਰਾਂ ਨੂੰ ਰੱਖੜੀ ਬੰਨ੍ਹਣ ਲਈ ਮੋਟਰਸਾਈਕਲ 'ਤੇ ਜਾ ਰਹੇ ਸਨ, ਜਦੋਂ ਉਹ ਦੱਤ ਰੋਡ ਨੇੜੇ ਪਹੁੰਚੇ ਤਾਂ ਬੱਸ ਸਟੈਂਡ ਵਲੋਂ ਇਕ ਤੇਜ਼ ਰਫ਼ਤਾਰ ਬੱਸ ਆਈ, ਜਿਸ ਦੇ ਡਰਾਈਵਰ ਨੇ ਗ਼ਲਤ ਦਿਸ਼ਾ 'ਚ ਆ ਕੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਲਪੇਟ 'ਚ ਲੈ ਲਿਆ।

ਹਾਦਸੇ ਦੌਰਾਨ ਉਸ ਦਾ ਭਰਾ ਸੜਕ 'ਤੇ ਜਾ ਡਿੱਗਾ, ਜਿਸ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਦਾ ਬਚਾਅ ਹੋ ਗਿਆ।ਹਾਦਸੇ ਦੌਰਾਨ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਦੂਸਰੇ ਪਾਸੇ ਥਾਣਾ ਸਿਟੀ ਵਨ ਪੁਲਿਸ ਨੇ ਘਟਨਾ ਸੰਬੰਧੀ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਉਣ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

2022-08-10 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX