ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੀਆਂ ਸਰਹੱਦਾਂ 'ਤੇ ਦੂਜੇ ਸੂਬੇ ਦੇ ਪਸ਼ੂਆਂ ਦੀ ਐਂਟਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪਸ਼ੂ ਮੇਲਿਆਂ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਸ਼ੂਆਂ ਦੀ ਦਵਾਈ ਗੁਜਰਾਤ ਤੋਂ ਮੰਗਵਾਈ ਗਈ ਹੈ ਤੇ ਲੋੜ ਮੁਤਾਬਿਕ ਹੋਰ ਮੰਗਵਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਾਨਵਰਾਂ ਨੂੰ ਝੁੰਡ ਬਣਾ ਕੇ ਨਾ ਰੱਖੋ ਤੇ ਜਾਨਵਰਾਂ ਵਾਲੀ ਥਾਂ ਦੀ ਸਾਫ਼-ਸਫ਼ਾਈ ਰੱਖੀ ਜਾਵੇ। ਇਸ ਸੰਬੰਧੀ ਜ਼ਿਲ੍ਹੇ ਦੇ ਸਾਰੇ ਡੀ.ਸੀ. ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਪਿੰਡ-ਪਿੰਡ ਜਾ ਕੇ ਜਾਂਚ ਕੀਤੀ ਜਾਵੇ। ਸ਼ਹਿਰਾਂ ਅਤੇ ਪਿੰਡਾਂ 'ਚ ਫੌਗਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਭਾਰਤ ਸਰਕਾਰ ਦੇ ਨਾਲ ਲਗਾਤਾਰ ਸੰਪਰਕ 'ਚ ਹੈ।

 

ਖ਼ਬਰ ਸ਼ੇਅਰ ਕਰੋ

 

2022-08-10 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX