ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ । ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਪੁਲਿਸ ਪਰਮਿੰਦਰ ਸਿੰਘ ਭੰਡਾਲ ਅਤੇ ਐਸ. ਐਸ. ਪੀ. ਅੰਮ੍ਰਿਤਸਰ ਸਵੱਪਨ ਸ਼ਰਮਾ ਨਾਲ ਕੀਤੀ ਮੀਟਿੰਗ ਵਿਚ ਵਾਲਮੀਕ ਸਮਾਜ ਦੇ ਆਗੂਆਂ ਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ, ਪ੍ਰਕਾਸ਼ ਅਨਾਰੀਆ, ਸਸ਼ੀ ਨਾਗ, ਰਵਿੰਦਰ ਹੰਸ ਨੇ ਫ਼ੈਸਲਾ ਕੀਤਾ ਕਿ ਜਦੋਂ ਮੁੱਖ ਮੰਤਰੀ ਪੰਜਾਬ ਵਲੋਂ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ 19 ਅਗਸਤ ਦਾ ਸਮਾਂ ਦੇ ਦਿੱਤਾ ਗਿਆ ਹੈ ਤਾਂ ਪੰਜਾਬ ਬੰਦ ਦਾ ਫ਼ੈਸਲਾ ਵਾਪਸ ਲੈ ਲਿਆ ਜਾਵੇ । ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲੰਮੀ ਚੱਲੀ ਮੀਟਿੰਗ ਵਿਚ ਸਮਾਜ ਦੇ ਆਗੂਆਂ ਨੇ ਸਮਾਜ ਦੀਆਂ ਜ਼ਰੂਰੀ ਮੰਗਾਂ ਬਾਰੇ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ । ਦੱਸਣਯੋਗ ਹੈ ਕਿ ਅੱਜ ਹੀ ਮੁੱਖ ਮੰਤਰੀ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜੀਫ਼ਾ ਸਕੀਮ ਦੀ ਆੜ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਵੀ ਦੇ ਦਿੱਤੇ ਹਨ , ਜਿਸ ਦਾ ਭਾਈਚਾਰੇ ਦੇ ਆਗੂਆਂ ਨੇ ਸਵਾਗਤ ਕਰਦੇ ਹੋਏ ਇਹ ਬੰਦ ਦਾ ਸੱਦਾ ਵਾਪਸ ਲੈਣ ਦਾ ਮਨ ਬਣਾ ਲਿਆ ।

 

 

ਖ਼ਬਰ ਸ਼ੇਅਰ ਕਰੋ

 

2022-08-11 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX