ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਤਾਜ਼ਾ ਖ਼ਬਰਾਂ

ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ 'ਚ ਮੁੱਢਲੇ ਤੌਰ 'ਤੇ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

2022-08-17 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX