ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਤਾਜ਼ਾ ਖ਼ਬਰਾਂ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ ਬਠਿੰਡਾ ਦੇ ਇਕ ਵਿਅਕਤੀ ਨੂੰ 50 ਹਜ਼ਾਰ ਰੁਪਏ 'ਚ ਵੇਚ ਦਿੱਤਾ ਸੀ, ਜਿਸ ਤੋਂ ਕਿ ਪੁਲਿਸ ਨੇ ਬੱਚੇ ਨੂੰ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਅਗਵਾਕਾਰਾਂ ਸਮੇਤ 10 ਵਿਅਕਤੀਆਂ ਨੂੰ ਪੁੱਛ ਪੜਤਾਲ ਲਈ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ ਤੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦਾ ਸੌਦਾ ਬਠਿੰਡਾ ਦੇ ਰਹਿਣ ਵਾਲੇ ਵਿਅਕਤੀ ਵਲੋਂ ਅੱਗੇ ਕਿਸੇ ਵਿਅਕਤੀ ਨਾਲ ਕੀਤਾ ਗਿਆ ਸੀ ਅਤੇ ਬੱਚੇ ਨੂੰ ਉਥੇ ਭੇਜਿਆ ਜਾਣਾ ਸੀ ਕਿ ਪੁਲਿਸ ਨੇ ਮੌਕੇ 'ਤੇ ਕਾਰਵਾਈ ਕਰਦਿਆਂ ਬੱਚੇ ਨੂੰ ਬਰਾਮਦ ਕਰ ਲਿਆ। ਇਸ ਦਾ ਖ਼ੁਲਾਸਾ ਪੁਲਿਸ ਵਲੋਂ ਕੁਝ ਦੇਰ ਬਾਅਦ ਪ੍ਰੈੱਸ ਕਾਨਫ਼ਰੰਸ ਵਿਚ ਕੀਤਾ ਜਾ ਰਿਹਾ ਹੈ। 

 

ਖ਼ਬਰ ਸ਼ੇਅਰ ਕਰੋ

 

2022-08-19 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX