ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਘੋਗਰਾ (ਹੁਸ਼ਿਆਰਪੁਰ) 22 ਸਤੰਬਰ (ਆਰ.ਐੱਸ. ਸਲਾਰੀਆ)- ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਜ਼ਿਲ੍ਹਾ ਪੱਧਰੀ ਮੁਕਾਬਲੇ ਦੌਰਾਨ ਸਕੂਲ ਬਿੱਸੋਚੱਕ ਦੀ ਛੇਵੀਂ ਕਲਾਸ ਦੀ ਵਿਦਿਆਰਥਣ 36 ਕਿੱਲੋਗਰਾਮ ਭਾਰ ਵਿਚ ਕੁਸ਼ਤੀ ਮੁਕਾਬਲੇ ਦੌਰਾਨ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮੇ ਜਿੱਤ ਕੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣ ਦੀ ਪੰਜਾਬ ਸਟੇਟ ਖੇਡਾਂ ਲਈ ਚੋਣ ਹੋਈ ਹੈ । ਇਸ ਮੌਕੇ 'ਤੇ ਐੱਮ. ਡੀ. ਰਾਜੇਸ਼ ਕੁਮਾਰ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੇ ਸਕੂਲ ਦੀ ਵਿਦਿਆਰਥਣ ਨੇ ਜ਼ਿਲ੍ਹਾ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ ਹੈ । ਵਿਦਿਆਰਥਣ ਨੇ ਜ਼ਿਲ੍ਹਾ ਭਰ ਵਿਚ ਸਕੂਲ ਅਤੇ ਇਲਾਕੇ ਦਾ ਨਾਂਅ ਚਮਕਾਇਆ ਹੈ। ਸਕੂਲ ਮੈਨੇਜਮੈਂਟ ਵਲੋਂ ਜਦੋਂ ਤੱਕ ਵਿਦਿਆਰਥਣ ਸਕੂਲ ਵਿਚ ਪੜ੍ਹੇਗੀ ਇਸ ਵਿਦਿਆਰਥਣ ਨੂੰ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ । ਵਿਦਿਆਰਥਣ ਦੀ ਸਟੇਟ ਖੇਡਾਂ ਲਈ ਚੋਣ ਹੋਈ ਹੈ । ਸਕੂਲ ਸਟਾਫ਼ ਵਲੋਂ ਵਿਦਿਆਰਥਣ ਏਂਜਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰ. ਭਾਰਤੀ ਦੇਵੀ, ਪੂਜਾ ਰਾਣੀ ,ਸਿਵ ਕੁਮਾਰ, ਸਰਪੰਚ ਵਿਨੋਦ ਕੁਮਾਰ, ਕੁਲਦੀਪ ਸਿੰਘ ਅਤੇ ਹੋਰ ਸਕੂਲ ਸਟਾਫ਼ ਹਾਜ਼ਰ ਸਨ ।

 

 

ਖ਼ਬਰ ਸ਼ੇਅਰ ਕਰੋ

 

2022-09-22 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX