ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤਾਜ਼ਾ ਖ਼ਬਰਾਂ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ ਨੇ ਥਾਣਾ ਸਰਹਿੰਦ ਵਿਖੇ ਆਪਣੇ ਬਿਆਨ 'ਚ ਦੱਸਿਆ ਕਿ ਉਸ ਦਾ 32 ਸਾਲਾ ਨੌਜਵਾਨ ਪੁੱਤਰ ਤਰਨਜੀਤ ਟੋਰੀ ਪੰਜਾਬੀ ਫ਼ਿਲਮਾਂ 'ਚ ਬਤੌਰ ਡਾਇਰੈਕਟਰ ਕੰਮ ਕਰਦਾ ਸੀ।

ਕਰੀਬ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਪਿੰਡ ਬਡਾਲੀ ਥਾਣਾ ਖਰੜ ਦੇ ਤਜਿੰਦਰ ਕੁਮਾਰ ਦੀ ਪੁੱਤਰੀ ਵਿਜੇ ਲਕਸ਼ਮੀ ਉਰਫ਼ ਹਿਨਾ ਨਾਲ ਹਿੰਦੂ ਰੀਤੀ-ਰਿਵਾਜ਼ਾਂ ਨਾਲ ਕੀਤਾ ਗਿਆ ਸੀ, ਪਰ ਵਿਆਹ ਤੋਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗਾ, ਪਿਛਲੇ ਦਿਨੀਂ ਜਦੋਂ ਉਹ ਆਪਣੀ ਪਤਨੀ ਨਾਲ ਆਪਣੇ ਸਹੁਰੇ ਘਰ ਮਿਲਣ ਗਿਆ ਤਾਂ ਉਸ ਨੇ ਮੇਰੇ ਭਾਣਜੇ ਨੂੰ ਫ਼ੋਨ ਤੇ ਕਿਹਾ ਕਿ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਇੱਜ਼ਤ ਨਹੀਂ ਕਰਦਾ, ਜਿਸ ਦੇ ਕਾਰਨ ਉਹ ਖ਼ੁਦਕੁਸ਼ੀ ਕਰ ਰਿਹਾ ਹੈ। ਉਸ ਦੀ ਕਾਰ ਭਾਖੜਾ ਨਹਿਰ ਤੇ ਖੜ੍ਹੀ ਮਿਲੀ ਅਤੇ ਬੀਤੇ ਦਿਨ ਤਲਾਸ਼ ਕਰਨ ਤੇ ਮੇਰੇ ਬੇਟੇ ਤਰਨਜੀਤ ਟੋਰੀ ਦੀ ਲਾਸ਼ ਖਨੌਰੀ ਦੇ ਨਜ਼ਦੀਕ ਭਾਖੜਾ ਨਹਿਰ 'ਚ ਤੈਰਦੀ ਮਿਲੀ ਹੈ। ਪੁਲਿਸ ਨੇ ਮ੍ਰਿਤਕ ਪੰਜਾਬੀ ਫ਼ਿਲਮਾਂ ਦੇ ਡਾਇਰੈਕਟਰ ਤਰਨਜੀਤ ਟੋਰੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੇ ਸੱਸ ਸਹੁਰਾ ਅਤੇ ਸਾਲੇ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

2022-09-25 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX