ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤਾਜ਼ਾ ਖ਼ਬਰਾਂ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਸ ਨੇ ਆਪਣੇ ਪਲਾਟ 'ਤੇ ਬਣਨ ਵਾਲੀ ਰਿਹਾਇਸ਼ੀ ਇਮਾਰਤ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ ਮਿਉਂਸੀਪਲ ਕਮੇਟੀ 'ਚ ਦਰਖ਼ਾਸਤ ਦਿੱਤੀ ਸੀ ਪਰ ਉਕਤ ਕਲਰਕ ਉਸ ਦੀ ਫਾਈਲ ਸੰਬੰਧੀ ਮਨਜ਼ੂਰੀ ਦੇ ਬਦਲੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਵਲੋਂ ਦਿੱਤੀ ਗਈ ਜਾਣਕਾਰੀ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸ਼ੀ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਅਗਲੇਰੀ ਜਾਂਚ ਜਾਰੀ ਹੈ।

 

ਖ਼ਬਰ ਸ਼ੇਅਰ ਕਰੋ

 

2022-09-25 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX