ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ਆਮ ਦਿਨਾਂ ਵਾਂਗ ਸੜਕ ’ਤੇ ਦੌੜਦੀਆਂ ਵਿਖਾਈ ਦੇਣਗੀਆਂ । ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂ ਜੋਧ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਭਾਗੀ ਮੰਤਰੀ ਤੇ ਵਿਭਾਗ ਵਲੋਂ ਸੂਬਾ ਕਮੇਟੀ ਨਾਲ ਮੀਟਿੰਗ ਕਰਕੇ ਕੁੱਝ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਨ੍ਹਾਂ ਨੂੰ ਲਾਗੂ ਕਰਨ ਲਈ ਥੋੜ੍ਹਾ ਸਮਾਂ ਮੰਗਿਆ ਗਿਆ ਹੈ, ਜਿਸ ਦੇ ਮੱਦੇਨਜ਼ਰ 27,28,29 ਸਤੰਬਰ ਦੀ ਸੂਬਾ ਪੱਧਰੀ ਹੜਤਾਲ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ ਹੈ । ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ, ਕੋਈ ਨਵੀਂ ਭਰਤੀ ਜਾਂ ਕਿਲੋਮੀਟਰ ਸਕੀਮ ਬੱਸਾਂ ਤਹਿਤ ਵਿਭਾਗ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਬੰਦ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ ।

 

 

ਖ਼ਬਰ ਸ਼ੇਅਰ ਕਰੋ

 

2022-09-26 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX