ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਬਾਰੇ ਸਦਨ 'ਚ ਭਰੋਸਾ ਦੇਣਾ ਚਾਹੀਦਾ ਹੈ। ਜਿਉਂ ਹੀ ਸੀਐਮ ਮਾਨ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕਰਨ ਲਈ ਸਦਨ 'ਚ ਆਏ ਤਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਕੈਬਨਿਟ ਮੰਤਰੀ ਫੌਜਾ ਸਿੰਘ ਦੀ ਕਥਿਤ ਆਡੀਓ ਨੂੰ ਲੈ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਕਾਂਗਰਸੀ ਵਿਧਾਇਕਾਂ ਦੇ ਰੌਲੇ-ਰੱਪੇ ਦਰਮਿਆਨ ਸਰਕਾਰ ਨੇ ਤਿੰਨ ਬਿੱਲ ਪਾਸ ਕਰ ਦਿੱਤੇ, ਜਿਸ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ।

ਸਦਨ 'ਚ ਤਿੰਨ ਬਿੱਲ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ, 2022, ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022 ਅਤੇ ਪੰਜਾਬ ਜੀ.ਐੱਸ.ਟੀ. (ਸੋਧ) ਬਿੱਲ, 2022 ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਸਦਨ ਵਿੱਚ ਪਾਸ ਕੀਤੇ ਗਏ।

 

ਖ਼ਬਰ ਸ਼ੇਅਰ ਕਰੋ

 

2022-09-30 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX