ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ ਅਮਿਤ ਕੁਮਾਰ ਦੀ ਦੁਕਾਨ ਉੱਪਰ ਝੋਨਾ ਲੈ ਕੇ ਆਏ ਪਿੰਡ ਚੰਗਾਲੀਵਾਲਾ ਦੇ ਕਿਸਾਨ ਦਰਸ਼ਨ ਸਿੰਘ ਦੀ ਫ਼ਸਲ ਨੂੰ ਪਨਗਰੇਨ ਦੇ ਅਧਿਕਾਰੀਆਂ ਨੇ ਖ਼ਰੀਦ ਕਰਕੇ ਸਰਸਵਤੀ ਰਾਈਸ ਮਿੱਲ ਲਹਿਰਾਗਾਗਾ ਨੂੰ ਭੇਜਿਆ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ 'ਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।

 

ਖ਼ਬਰ ਸ਼ੇਅਰ ਕਰੋ

 

2022-10-04 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX