ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ ਅਦਾਲਤ ਨੂੰ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਪਿਛਲੀ ਦਿਨੀਂ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਅਤੇ ਬਲਾਕ ਸਮਿਤੀ ਸਿੱਧਵਾਂ ਬੇਟ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਇਸ ਘਪਲੇਬਾਜ਼ੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਨੇ ਵਿਜੀਲੈਂਸ ਕੋਲ ਇਸ ਮਾਮਲੇ ’ਚ ਕਈ ਸਨਸਨੀਖੇਜ਼ ਖੁਲਾਸੇ ਕੀਤੇ ਹਨ, ਜਿਸ ਆਧਾਰ ’ਤੇ ਵਿਜੀਲੈਂਸ ਬਿਊਰੋ ਵਲੋਂ ਹੁਣ ਕੈਪਟਨ ਸੰਦੀਪ ਸੰਧੂ ਨੂੰ ਵੀ ਇਸ ਮਾਮਲੇ ’ਚ ਨਾਮਜ਼ਦ ਕਰ ਲਿਆ ਗਿਆ ਹੈ ਜਦਕਿ ਕੈਪਟਨ ਸੰਦੀਪ ਸੰਧੂ ਦੇ ਨੇੜਲੇ ਸਾਥੀ ਹਰਪ੍ਰੀਤ ਸਿੰਘ ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ’ਚ ਨਾਮਜ਼ਦ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਨ੍ਹਾਂ ਦੋਵਾਂ ਦੀ ਵਿਜੀਲੈਂਸ ਅਧਿਕਾਰੀਆਂ ਵਲੋਂ ਭਾਲ ਕੀਤੀ ਜਾ ਰਹੀ ਹੈ। 

 

ਖ਼ਬਰ ਸ਼ੇਅਰ ਕਰੋ

 

2022-10-04 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX