ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਤਾਜ਼ਾ ਖ਼ਬਰਾਂ

ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਮਿਲਾਵਟਖੋਰੀ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਚੌਕਸ ਨਹੀਂ ਹਨ, ਜਿਸ ਕਰਕੇ ਸੂਬਾ ਸਰਕਾਰ, ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਲੋਕਾਂ ਦੇ ਸਹਿਯੋਗ ਨਾਲ ਅੱਜ ਇਹ ਪ੍ਰਦਰਸ਼ਨ ਕੀਤਾ ਗਿਆ ਹੈ।

ਪ੍ਰਧਾਨ ਸਹੌਲੀ ਨੇ ਕਿਹਾ ਕਿ ਮਿਲਾਵਟਖੋਰੀ ਸਾਮਾਨ ਕਰਕੇ ਲੋਕਾਂ ਨੂੰ ਜਿੱਥੇ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਲੋਕ ਅਨੇਕਾਂ ਹੀ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ। ਪ੍ਰਧਾਨ ਸਹੌਲੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਛਾਪੇਮਾਰੀ ਕਰਕੇ ਹੀ ਖਾਨਾਪੂਰਤੀ ਕਰਦੇ ਰਹਿੰਦੇ ਹਨ ਦੇ ਬਾਵਜੂਦ ਕਿਸੇ ਵੀ ਮਿਲਾਵਟਖੋਰ ਤੇ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।

 

ਖ਼ਬਰ ਸ਼ੇਅਰ ਕਰੋ

 

2022-10-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX