ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਉਹ ਹਰ ਸੰਭਵ ਕਦਮ ਚੁੱਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ 20 ਹਜ਼ਾਰ ਨੌਕਰੀਆਂ ਕੱਢੀਆਂ ਹਨ ਅਤੇ ਹੁਣ ਇਹ ਪੰਜਾਬ ਪੁਲਿਸ ਦੀਆਂ ਨੌਕਰੀਆਂ 'ਤੇ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪਹਿਲਾ ਟੀਚਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਭਰਤੀਆਂ ਲਈ 14, 15 ਅਤੇ 16 ਅਕਤੂਬਰ ਨੂੰ ਭਰਤੀ ਪ੍ਰੀਖਿਆ ਲਈ ਜਾਵੇਗੀ ਅਤੇ ਨਿਰੋਲ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣਗੀਆਂ।

 

ਖ਼ਬਰ ਸ਼ੇਅਰ ਕਰੋ

 

2022-10-06 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX