ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਤਾਜ਼ਾ ਖ਼ਬਰਾਂ

ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ ਬੋਰਡ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀ ਵਿਖੇ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਖ਼ਰੀਦ ਵਿਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਹੋ ਸਕੇ। ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵਲੋਂ ਝੋਨੇ ਦੀ ਫ਼ਸਲ ਖ਼ਰੀਦ ਕੀਤੀ ਜਾ ਰਹੀ ਹੈ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਲੌਂਗੋਵਾਲ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਸੇਠ ਮੰਗਤ ਰਾਏ ਮੰਗੂ, ਹਰਿੰਦਰ ਸਿੰਘ, ਪੁਸ਼ਪਿੰਦਰ ਸਿੰਘ ਜਸ਼ਨਦੀਪ ਸਿੰਘ ਮਾਰਕੀਟ ਕਮੇਟੀ ਚੀਮਾ, ਸਰਪੰਚ ਪਰਮਜੀਤ ਸਿੰਘ ਦੁੱਲਟ ਵਾਲਾ, ਤਰਸੇਮ ਚੰਦ ਲੰਬੂ,ਬਾਲ ਕ੍ਰਿਸ਼ਨ ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2022-10-06 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX