ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਤਾਜ਼ਾ ਖ਼ਬਰਾਂ

ਦਿੜ੍ਹਬਾ ਮੰਡੀ (ਸੰਗਰੂਰ), 24 ਨਵੰਬਰ (ਹਰਬੰਸ ਸਿੰਘ ਛਾਜਲੀ)-ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ 2022 ਵਿਚ ਕਾਂਗਰਸ ਦੇ ਉਮੀਦਵਾਰ ਮਾਸਟਰ ਅਜੈਬ ਸਿੰਘ ਰਟੋਲਾ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਦਿੜ੍ਹਬਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਚੋਣ ਸਮੇਂ ਡੇਢ ਲੱਖ ਰੁਪਏ ਚੋਣ ਖ਼ਰਚ ਅਬਜ਼ਰਵਰ ਨੇ ਜ਼ਬਤ ਕੀਤੇ ਸਨ, ਜਿਸ ਦੀ ਜਾਂਚ ਚੱਲ ਰਹੀ ਸੀ। ਡੀ.ਐੱਸ.ਪੀ. ਦਿੜ੍ਹਬਾ ਸ. ਪ੍ਰਿਥਵੀ ਸਿੰਘ ਚਹਿਲ ਨੇ ਦੱਸਿਆ ਕਿ ਚੋਣ ਅਫ਼ਸਰ ਕਮ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਵਲੋਂ ਪੱਤਰ ਮਿਲਿਆ ਸੀ, ਜਿਸ ਦੇ ਆਧਾਰ 'ਤੇ ਅਜੈਬ ਸਿੰਘ ਰਟੋਲਾ ਖ਼ਿਲਾਫ਼ ਮੁਕੱਦਮਾ ਨੰਬਰ 138, ਧਾਰਾ 171ਸੀ, 171ਬੀ, 171ਈ, 171ਐਫ, 511ਅਤੇ 1860 ਐਕਟ ਅਧੀਨ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮਾਸਟਰ ਅਜੈਬ ਸਿੰਘ ਰਟੋਲਾ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਚੁੱਕੇ ਹਨ।

 

ਖ਼ਬਰ ਸ਼ੇਅਰ ਕਰੋ

 

2022-11-24 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX