ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਤਾਜ਼ਾ ਖ਼ਬਰਾਂ

ਬਰਨਾਲਾ/ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਐੱਨ.ਜੀ.ਟੀ. ਨਵੀ ਦਿੱਲੀ ਦੇ ਆਦੇਸ਼ਾਂ 'ਤੇ ਗਠਿਤ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਬੀਰ ਸਿੰਘ, ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਐੱਸ.ਸੀ. ਅਗਰਵਾਲ ਸੇਵਾਮੁਕਤ ਚੀਫ਼ ਸਕੱਤਰ ਪੰਜਾਬ, ਬਾਬੂ ਰਾਮ ਵਾਤਾਵਰਨ ਮਾਹਿਰ ਸਮੇਤ ਦਰਜਨਾਂ ਵੱਖ-ਵੱਖ ਉੱਚ ਅਧਿਕਾਰੀਆਂ ਦੀ ਨਿਗਰਾਨੀ 'ਚ ਟੀਮ ਵਲੋਂ ਜ਼ਿਲ੍ਹਾ ਬਰਨਾਲਾ ਦੀ ਆਈ.ਓ.ਐੱਲ ਫ਼ੈਕਟਰੀ ਫ਼ਤਿਹਗੜ੍ਹ ਛੰਨਾਂ ਤੋਂ ਲਏ ਗਏ ਪਾਣੀ ਦੇ ਨਮੂਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ 'ਤੇ ਅਣਗਹਿਲੀ ਦੇ ਦੋਸ਼ ਲੱਗਣ ਕਾਰਨ ਰੱਦ ਕਰ ਦਿੱਤੇ ਗਏ ਹਨ। ਐੱਨ.ਜੀ.ਟੀ. ਦੇ ਆਦੇਸ਼ਾਂ 'ਤੇ ਦੁਬਾਰਾ ਜਾਂਚ ਲਈ ਗਠਿਤ ਟੀਮ ਦੇ ਉੱਚ ਅਧਿਕਾਰੀਆਂ ਨੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

2022-11-24 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX