ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 24 ਨਵੰਬਰ- ਆਪ ਸਰਕਾਰ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਹਿਲਕਦਮੀ ਦੇ ਆਧਾਰ ’ਤੇ ਸਰਕਾਰੀ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦਾ ਹਲ ਕੀਤਾ ਹੈ ਅਤੇ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਇਹ ਇਤਿਹਾਸਕ ਫ਼ੈਸਲਾ ਲਿਆ ਹੈ। ਸਰਕਾਰ ਵਲੋਂ ਇਸ ਦਾ ਨੋਟੀਫਿਕੇਸ਼ਨ ਪਹਿਲੇ 6 ਮਹੀਨਿਆਂ ਵਿਚ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ 18 ਸਾਲਾਂ ਤੋਂ ਇਸ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਸਨ ਤੇ ਹੁਣ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਮੁਲਾਜ਼ਮਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਲੱਖਾਂ ਕਰਮਚਾਰੀਆਂ ਨੂੰ ਫ਼ਾਇਦਾ ਹੋਵੇਗਾ। ਸਿਰਫ਼ ਕੁਝ ਲੋਕ ਹੀ ਹਨ ਜੋ ਵਿਰੋਧੀਆਂ ਦੇ ਇਸ਼ਾਰੇ ’ਤੇ ਪ੍ਰਦਰਸ਼ਨ ਕਰ ਰਹੇ ਹਨ।

 

 
 

ਖ਼ਬਰ ਸ਼ੇਅਰ ਕਰੋ

 

2022-11-24 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX