ਜਲੰਧਰ : ਬੁਧਵਾਰ 26 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਪ੍ਰੇਮ ਵਿਆਹ ਕਰਵਾਇਆ ਸੀ, ਜੋ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨੀ ’ਚ ਸਨ। ਪੁਲਿਸ ਨੂੰ ਮੁੱਢਲੀ ਜਾਂਚ ’ਚ ਲੱਗ ਰਿਹਾ ਹੈ ਕਿ ਨੀਰਜ ਵਲੋਂ ਪਹਿਲਾਂ ਆਪਣੀ ਪਤਨੀ ਦਾ ਸਾਹ ਘੁੱਟ ਕੇ ਉਸ ਦੀ ਹੱਤਿਆ ਕੀਤੀ ਗਈ ਅਤੇ ਫ਼ਿਰ ਕਮਰੇ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਥਾਣਾ ਮਕਸੂਦਾਂ ਦੀ ਪੁਲਿਸ ਨੇ ਮਿ੍ਤਕ ਦੇਹਾਂ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

ਖ਼ਬਰ ਸ਼ੇਅਰ ਕਰੋ

 

2022-11-29 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX