ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਤਾਜ਼ਾ ਖ਼ਬਰਾਂ

ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 22 ਸਾਲਾ ਨੌਜਵਾਨ ਰਾਘਵ ਬਹਿਲ ਪੁੱਤਰ ਮਨੋਜ ਬਹਿਲ ਵਾਸੀ ਬਾਣੀਆਂ ਗਲੀ ਸੁਭਾਸ਼ ਚੌਂਕ ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਕਿਸੇ ਦੋ ਸਾਲਾ ਬੱਚੇ ਲਈ ਪੀਜ਼ਾ ਸ਼ਾਪ ਤੋਂ ਪੀਜ਼ਾ ਲੈ ਕੇ ਮਨਸੂਰਵਾਲ ਜਾ ਰਿਹਾ ਸੀ ਤਾਂ ਸਰਕੂਲਰ ਰੋਡ 'ਤੇ ਉਸ ਦੀ ਕਾਰ ਬੇਕਾਬੂ ਹੋ ਕੇ ਕੰਧ ਨਾਲ ਟਰਕਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਪੋਸਟਮਾਰਟਮ ਲਈ ਰਖਵਾ ਦਿੱਤਾ ਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

2022-12-07 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX