ਜਲੰਧਰ : ਸੋਮਵਾਰ 24 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫ਼ਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਛੇਹਰਟਾ, 10 ਦਸੰਬਰ (ਵਡਾਲੀ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਹਰਕ੍ਰਿਸ਼ਨ ਨਗਰ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਬਿੱਟੂ ਕੁਮਾਰ ਹਰਕ੍ਰਿਸ਼ਨ ਨਗਰ ਵਜੋਂ ਹੋਈ ਹੈ। ਮਿ੍ਤਕ ਬਿੱਟੂ ਕੁਮਾਰ ਦੀ ਪਤਨੀ ਨੇ ਦੱਸਿਆ ਕਿ ਸਾਡੇ ਨਾਲ ਵਾਲੀ ਗਲੀ ਦੇ ਵਿਚ ਕੋਈ ਪਾਰਟੀ ਦਾ ਪ੍ਰੋਗਰਾਮ ਸੀ ਤੇ ਬਿੱਟੂ ਉਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਗਿਆ ਸੀ ਤੇ ਜਦੋਂ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਉਹ ਘਰ ਵਾਪਸ ਆਇਆ ਤਾਂ ਘਰ ਪਹੁੰਚਦੇ ਹੀ ਉਹ ਡਿੱਗ ਪਿਆ ਤੇ ਉਸ ਦੇ ਸਿਰ ਵਿਚੋਂ ਖੂਨ ਵੱਗ ਰਿਹਾ ਸੀ ਤੇ ਜ਼ਖ਼ਮੀ ਹਾਲਤ ਵਿਚ ਸੀ। ਅਸੀਂ ਬਿੱਟੂ ਨੂੰ ਪ੍ਰਾਈਵੇਟ ਹਸਪਤਾਲ ਵਿਚ ਲੈ ਕੇ ਗਏ ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮਿ੍ਰਤਕ ਦੀ ਪਤਨੀ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਾਂ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਛੇਹਰਟਾ ਦੇ ਮੁੱਖ ਅਫ਼ਸਰ ਗੁਰਿੰਦਰ ਸਿੰਘ ਪੁਲਿਸ ਪਾਰਟੀ ਨਾਲ ਪਹੁੰਚੇ ਤੇ ਘਟਨਾ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਬਿੱਟੂ ਨੇ ਕਾਫ਼ੀ ਸ਼ਰਾਬ ਪੀਤੀ ਹੋਈ ਸੀ, ਸ਼ਰਾਬ ਦੇ ਨਸ਼ੇ ਵਿਚ ਹੀ ਉਹ ਥੱਲੇ ਡਿੱਗ ਪਿਆ ਤੇ ਸਿਰ ਵਿਚ ਕੱਚ ਦੇ ਟੁਕੜੇ ਲੱਗਣ ਨਾਲ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

2022-12-10 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX