ਜਲੰਧਰ : ਸ਼ਨੀਵਾਰ 22 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਤਾਜ਼ਾ ਖ਼ਬਰਾਂ

ਜਲੰਧਰ, 24 ਜਨਵਰੀ (ਅੰਮ੍ਰਿਤਪਾਲ)-ਜਲੰਧਰ 'ਚ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਘਰ 'ਚ ਦਾਖਲ ਹੋ ਕੇ 45 ਤੋਂ 50 ਸਾਲਾ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਲੁਟੇਰੇ ਘਰ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਦਾ ਡੀ.ਵੀ.ਆਰ. ਵੀ ਲੈ ਗਏ। ਇਸ ਦੌਰਾਨ ਔਰਤ ਦਾ ਲੜਕਾ ਆਪਣੇ ਕਮਰੇ 'ਚ ਸੁੱਤਾ ਹੋਇਆ ਸੀ ਅਤੇ ਘਰ 'ਚ ਕੰਮ ਕਰਦੀ ਔਰਤ ਘਰ ਦੀ ਛੱਤ 'ਤੇ ਗਈ ਹੋਈ ਸੀ। ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਇਹ ਵੀ ਜਾਣਕਾਰੀ ਮਿਲੀ ਹੈ ਕੇ ਘਰ 'ਚ ਰੱਖਿਆ ਕੁੱਤਾ ਵੀ ਜ਼ਖਮੀ ਹੈ।ਪੁਲਿਸ ਨੇ ਦੱਸਿਆ ਮ੍ਰਿਤਕ ਔਰਤ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ।

 

ਖ਼ਬਰ ਸ਼ੇਅਰ ਕਰੋ

 

2023-01-24 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX