ਜਲੰਧਰ : ਸੋਮਵਾਰ 14 ਚੇਤ ਸੰਮਤ 555
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਤਾਜ਼ਾ ਖ਼ਬਰਾਂ

ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਮੈਮਫਿਸ ਪੁਲਿਸ ਵਿਭਾਗ ਦੇ ਅਫ਼ਸਰਾਂ ਵਲੋਂ ਇਕ ਟਰੈਫ਼ਿਕ ਸਟਾਪ ’ਤੇ ਟਾਇਰ ਨਿਕੋਲਸ ਨਾਮੀ ਕਾਲੇ ਵਿਅਕਤੀ ਨਾਲ ਹੋਈ ਤਕਰਾਰ ਉਪਰੰਤ ਉਸ ਦੀ ਕੀਤੀ ਗਈ ਬੇਦਰਦੀ ਨਾਲ ਕੁੱਟਮਾਰ ਤੋਂ ਬਾਅਦ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਅਮਰੀਕਾ ਦੇ ਕੈਲੀਫ਼ੋਰਨੀਆ ਰਾਜ ਸਮੇਤ ਹੋਰ ਥਾਂਵਾਂ ’ਤੇ ਲੋਕਾਂ ਨੇ ਪ੍ਰਦਰਸ਼ਨ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ। ਲੋਕਾਂ ਵਲੋਂ ਸਨਫ਼ਰਾਂਸਿਸਕੋ, ਲਾਸ ਏਂਜਲਸ, ਬਾਲਟੀਮੋਰ, ਬੋਸਟਨ, ਐਟਲਾਂਟਾ, ਪੋਰਟਲੈਂਡ ਤੇ ਨਿਊਯਾਰਕ ਵਿਖੇ ਜ਼ੋਰਦਾਰ ਪ੍ਰਦਰਸ਼ਨ ਕਰਨ ਦੀਆਂ ਖਬਰਾਂ ਹਨ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਖ਼ਿਲਾਫ਼ ਨਾਅਰੇਬਾਜੀ ਕੀਤੀ ਤੇ ਪੁਲਿਸ ਦੀ ਧੱਕੇਸ਼ਾਹੀ ਖ਼ਤਮ ਕਰਨ ਦੀ ਮੰਗ ਕੀਤੀ। ਨਿਕੋਲਸ ਦੀ ਕੁੱਟਮਾਰ 7 ਜਨਵਰੀ ਨੂੰ ਹੋਈ ਸੀ ਤੇ ਉਸ ਦੀ ਮੌਤ 3 ਦਿਨਾਂ ਬਾਅਦ 10 ਜਨਵਰੀ ਨੂੰ ਹੋਈ ਸੀ ਪਰੰਤੂ ਕੁੱਟਮਾਰ ਦੀ ਵੀਡੀਓ ਬੀਤੇ ਦਿਨ ਜਾਰੀ ਕੀਤੀ ਗਈ ਜਿਸ ਉਪਰੰਤ ਲੋਕਾਂ ਵਿਚ ਗੁੱਸਾ ਤੇ ਰੋਹ ਪਾਇਆ ਜਾ ਰਿਹਾ ਹੈ ਤੇ ਉਹ ਸੜਕਾਂ ਉਪਰ ਉਤਰ ਆਏ ਹਨ। ਵੀਡੀਓ ਵਿਚ ਪੁਲਿਸ ਅਫ਼ਸਰ ਨਿਕੋਲਸ ਨੂੰ ਡਾਗਾਂ ਨਾਲ ਕੁੱਟਦੇ ਹੋਏੇ ਨਜ਼ਰ ਆ ਰਹੇ ਹਨ। ਉਸ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ। 23 ਮਿੰਟ ਬਾਅਦ ਨਿਕੋਲਸ ਨੂੰ ਸਟਰੈਚਰ ’ਤੇ ਪਾ ਕੇ ਹਸਪਤਾਲ ਲਿਜਾਇਆ ਗਿਆ। ਇੱਥੇ ਜ਼ਿਕਰਯੋਗ ਹੈ ਕਿ ਕੁੱਟਮਾਰ ਦੀ ਇਸ ਘਟਨਾ ਵਿਚ ਸ਼ਾਮਿਲ 5 ਪੁਲਿਸ ਅਫ਼ਸਰਾਂ ਨੂੰ ਬਰਖ਼ਾਸਤ ਕਰਕੇ ਉਨਾਂ ਵਿਰੁੱਧ ਹੱਤਿਆ ਤੇ ਅਗਵਾ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੈਮਫਿਸ ਪੁਲਿਸ ਵਿਭਾਗ ਭੰਗ ਕਰ ਦਿੱਤਾ ਗਿਆ ਹੈ।

 

 

ਖ਼ਬਰ ਸ਼ੇਅਰ ਕਰੋ

 

2023-01-30 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX