JALANDHAR WEATHER

ਨਵ ਵਿਆਹੁਤਾ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਨੇੜਲੇ ਪਿੰਡ ਸ਼ੇਰੋ ਵਿਖੇ ਇਕ ਨਵ ਵਿਆਹੁਤਾ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਸਮੇਤ 7 ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾ ਦੇ ਭਰਾ ਸੁਖਚੈਨ ਸਿੰਘ ਵਾਸੀ ਪਿੰਡ ਰਟੋਲਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਭੈਣ ਸੰਦੀਪ ਕੌਰ ਦਾ ਪਿਛਲੇ ਸਾਲ 29 ਨਵੰਬਰ ਨੂੰ ਦਿਲਪ੍ਰੀਤ ਸਿੰਘ ਪੁੱਤਰ ਹਰੀ ਸਿੰਘ ਵਾਸੀ ਸ਼ੇਰੋਂ ਨਾਲ ਵਿਆਹ ਹੋਇਆ ਸੀ ਅਤੇ ਵਿਆਹ ’ਤੇ ਕਰੀਬ 60 ਲੱਖ ਰੁਪਏ ਖ਼ਰਚ ਕੀਤੇ ਗਏ ਸਨ। ਉਸ ਨੇ ਕਿਹਾ ਕਿ ਮੇਰੀ ਭੈਣ ਦੇ ਦੱਸਣ ਅਨੁਸਾਰ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਅਤੇ ਕੰਮ ਕਾਰ ਦੇ ਨਾਂਅ ’ਤੇ ਤਾਹਨੇ ਮਿਹਣੇ ਮਾਰ ਕੇ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਬੀਤੀ ਰਾਤ ਸਾਢੇ ਕੁ 9 ਵਜੇ ਮੇਰੀ ਭੈਣ ਸੰਦੀਪ ਕੌਰ ਦੇ ਵਿਚੋਲੇ ਕਮਲਜੀਤ ਸਿੰਘ ਪਿੰਡ ਰਟੌਲਾਂ ਦਾ ਫੋਨ ਆਇਆ ਕਿ ਸੰਦੀਪ ਕੌਰ ਦੀ ਮੌਤ ਹੋ ਗਈ ਹੋ ਅਤੇ ਸੁਨਾਮ ਦੇ ਇਕ ਨਿੱਜੀ ਹਸਪਤਾਲ ’ਚ ਆ ਜਾਓ। ਸੁਨਾਮ ਆਉਣ ’ਤੇ ਸੰਦੀਪ ਕੌਰ ਦੇ ਸਹੁਰਾ ਪਰਿਵਾਰ ਨੇ ਕਿਹਾ ਕਿ ਉਹ ਸੰਗਰੂਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਹੈ। ਸੰਗਰੂਰ ਹਸਪਤਾਲ ਤੋਂ ਪਤਾ ਲੱਗਿਆ ਕਿ ਸੰਦੀਪ ਕੌਰ ਦੀ ਮੌਤ ਹੋ ਚੁੱਕੀ ਹੈ। ਸ਼ੇਰੋਂ ਆਉਣ ’ਤੇ ਦੇਖਿਆ ਕਿ ਸੰਦੀਪ ਕੌਰ ਦਾ ਸਾਰਾ ਹੀ ਸਹੁਰਾ ਪਰਿਵਾਰ ਘਰੋਂ ਫ਼ਰਾਰ ਸੀ ਅਤੇ ਸੰਦੀਪ ਕੌਰ ਦੀ ਮ੍ਰਿਤਕ ਦੇਹ ਇਕ ਸਕਾਰਪੀਓ ਗੱਡੀ ’ਚ ਪਈ ਸੀ। ਉਨ੍ਹਾਂ ਕਿਹਾ ਕਿ ਮੇਰੀ ਭੈਣ ਸੰਦੀਪ ਕੌਰ ਵਲੋਂ ਉਕਤਾਨ ਦੇ ਤਾਹਨੇ ਮਿਹਣਿਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ ਹੈ। ਪੁਲਿਸ ਵਲੋਂ ਇਸ ਮਾਮਲੇ ’ਚ ਮ੍ਰਿਤਕਾ ਦੇ ਪਤੀ ਦਿਲਪ੍ਰੀਤ ਸਿੰਘ, ਸੱਸ ਸੁਪਿੰਦਰ ਕੌਰ, ਦਾਦੀ ਸੱਸ ਗੁਰਸੇਵ ਕੌਰ , ਸੁਖਜੀਤ ਕੌਰ ਚਾਚੀ ਸੱਸ ਸਤਿੰਦਰਪਾਲ ਸਿੰਘ ਵਾਸੀ ਸ਼ੇਰ, ਜਸਵਿੰਦਰ ਕੌਰ ਵਾਸੀ ਫਾਜਲੀ ਕੰਠ ਅਤੇ ਕਰਮਜੀਤ ਕੌਰ ਪਿੰਡ ਚੀਮਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਸਥਾਨਕ ਸਿਵਲ ਹਸਪਤਾਲ ’ਚ ਇਕੱਠੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਕਥਿਤ ਦੋਸ਼ੀਆਂ ਦੀ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਮ੍ਰਿਤਕਾ ਦਾ ਪੋਸਟਮਾਰਟਮ ਨਾ ਕਰਵਾਉਣ ਲਈ ਅੜੇ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ