JALANDHAR WEATHER

ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਜੂਨ ਨੂੰ ਹੋਵੇਗੀ। ਜਦੋਂ ਉਨ੍ਹਾਂ ਨੂੰ ਫ਼ਰੀਦਕੋਟ ਅਦਾਲਤ ਵਿਚ ਦੁਬਾਰਾ ਪੇਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ