JALANDHAR WEATHER

ਮਨੀਸ਼ ਸਿਸੋਦੀਆ ਨੇ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ਲਈ ਵਾਪਸ

ਨਵੀਂ ਦਿੱਲੀ, 24 ਮਈ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਾਲੇ ਮਾਮਲਿਆਂ ਵਿਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਵਾਪਸ ਲੈ ਲਈਆਂ ਹਨ। ਵਾਪਸ ਲੈਣ ਦੀ ਬੇਨਤੀ ਦਿੱਲੀ ਹਾਈ ਕੋਰਟ ਅੱਗੇ ਕੀਤੀ ਗਈ ਸੀ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਇਸ ਸੰਬੰਧੀ ਕਿਹਾ ਕਿ ਕਿਉਂਕਿ ਸੀ.ਬੀ.ਆਈ. ਕੇਸ ਵਿਚ ਮੁੱਖ ਜ਼ਮਾਨਤ ਦੀ ਅਰਜ਼ੀ ’ਤੇ ਹੁਕਮ ਰਾਖਵਾਂ ਰੱਖਿਆ ਗਿਆ ਹੈ ਅਤੇ ਤੱਥ ਇਹ ਹੈ ਕਿ ਪਟੀਸ਼ਨਰ ਦੀ ਪਤਨੀ ਦੀ ਹਾਲਤ ਸਥਿਰ ਹੈ, ਉਹ ਅੰਤਰਿਮ ਜ਼ਮਾਨਤ ਦੀ ਅਰਜ਼ੀ ਪੇਸ਼ ਨਹੀਂ ਕਰਨਾ ਚਾਹੁੰਦਾ।.

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ