JALANDHAR WEATHER

ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੇ ਸਹਿ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ

ਨਵੀਂ ਦਿੱਲੀ, 24 ਮਈ- ਦਿੱਲੀ ਰਾਊਸ ਐਵੇਨਿਊ ਕੋਰਟ ਨੇ ‘ਆਪ’ ਨੇਤਾ ਸਤੇਂਦਰ ਜੈਨ ਦੇ ਖ਼ਿਲਾਫ਼ ਦਾਇਰ ਮਨੀ ਲਾਂਡਰਿੰਗ ਮਾਮਲੇ ’ਚ ਸਹਿ-ਦੋਸ਼ੀ ਵੈਭਵ ਅਤੇ ਅੰਕੁਸ਼ ਜੈਨ ਦੀਆਂ ਡਿਫਾਲਟ ਜ਼ਮਾਨਤ ਦੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ। ਈ.ਡੀ. ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਜਾਂਚ ਦੇ ਲੰਬਿਤ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਦੋਸ਼ੀ ਡਿਫ਼ਾਲਟ ਜ਼ਮਾਨਤ ਦੇ ਹੱਕਦਾਰ ਹਨ। ਈ.ਡੀ. ਨੇ ਕਿਹਾ ਕਿ ਮੁਕੱਦਮੇ ਦੀ ਸੁਣਵਾਈ ਵਿਚ ਦੇਰੀ ਕਰਨ ਲਈ ਮੁਲਜ਼ਮਾਂ ਦੀ ਤਰਫ਼ੋਂ ਸੁਣਵਾਈ ਕਈ ਵਾਰ ਮੁਲਤਵੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ