JALANDHAR WEATHER

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 2 ਵਿਦਿਆਰਥੀਆਂ ਨੇ ਪੰਜਾਬ ਦੀ ਮੈਰਿਟ ’ਚ ਆਪਣਾ ਨਾਂਅ ਕੀਤਾ ਦਰਜ਼

ਤਪਾ ਮੰਡੀ, 24 ਮਈ (ਵਿਜੇ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12 ਵੀਂ ਜਮਾਤ ਦੇ ਨਤੀਜੇ ਵਿਚੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਘੁੰਨਸ ਦੇ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਪੰਜਾਬ ਦੀ ਮੈਰਿਟ ਸੂਚੀ ’ਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਨੀਰਜ਼ਾ ਬਾਂਸਲ ਨੇ ਦੱਸਿਆ ਕਿ ਵਿਦਿਆਰਥਣ ਹਰਸ਼ਦੀਪ ਕੌਰ ਪੁੱਤਰੀ ਦੀਪਪਾਲ ਸਿੰਘ ਨੇ 500 ਵਿਚੋਂ 487 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੇਰਿਟ ਵਿਚੋਂ 13 ਵਾਂ ਸਥਾਨ ਪ੍ਰਾਪਤ ਕੀਤਾ ਹੈ , ਜਦਕਿ ਨੇਹਾ ਪੁੱਤਰੀ ਹਰੀਸ਼ ਕੁਮਾਰ ਨੇ 500 ਵਿਚੋਂ 486 ਅੰਕ ਲੈ ਕੇ ਪੰਜਾਬ ਦੀ ਮੈਰਿਟ ’ਚ 14ਵਾਂ ਰੈਂਕ ਪ੍ਰਾਪਤ ਕੀਤਾ ਹੈ । ਉਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ, ਜਿੰਨ੍ਹਾ ਨੇ ਸਕੂਲ ਦਾ ਨਾਂਅ ਪੂਰੇ ਪੰਜਾਬ ’ਚ ਰੌਸ਼ਨ ਕੀਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ