JALANDHAR WEATHER

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਐਸ.ਡੀ.ਐਮ ਦਫ਼ਰਤ ਅੱਗੇ ਧਰਨਾ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਸੈਂਕੜੇ ਮਜ਼ਦੂਰਾਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਇਲਾਕੇ ਦੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਐਸ.ਡੀ.ਐਮ ਜੈਤੋ ਤੇ ਤਹਿਸੀਲਦਾਰ ਜੈਤੋ ਨੂੰ ਮੰਗ ਪੱਤਰ ਸੌਂਪੇ ਗਏ ਸਨ ਪ੍ਰੰਤੂ ਸਮੇਂ ਦੀ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਲਾਰੇ ਲੱਪਿਆਂ ਵਿਚ ਦਿਨ ਲੰਘਾ ਰਹੀ ਹੈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਅੰਗਰੇਜ਼ ਸਿੰਘ ਗੋਰਾ ਮੱਤਾ ਨੇ ਕਿਹਾ ਕਿ ਮਨਰੇਗਾ ਮਜਦੂਰਾਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਘੱਟੋਂ-ਘੱਟ 700 ਰੁਪਏ ਦਿਹਾੜੀ ਮਿਲੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਪੰਜਾਬ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ ਉਨ੍ਹਾਂ ਚਿਰ ਇਹ ਧਰਨਾ ਜਾਰੀ ਰਹੇਗਾ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ