JALANDHAR WEATHER

ਉਘੇ ਲੇਖਕ ਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਦਾ ਦਿਹਾਂਤ

ਜਲੰਧਰ, 24 ਮਈ - ਪੰਜਾਬ ਦੇ ਸਾਹਿਤਕ ਤੇ ਪੱਤਰਕਾਰੀ ਹਲਕਿਆਂ ਵਿਚ ਇਹ ਖ਼ਬਰ ਬੇਹੱਦ ਦੁਖ ਨਾਲ ਪੜੀ ਜਾਏਗੀ ਕਿ ਉੱਘੇ ਪੰਜਾਬੀ ਲੇਖਕ ਅਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਦਾ ਬੀਤੀ ਰਾਤ 12 ਵਜੇ 92 ਸਾਲ ਦੀ ਉਮਰ ਵਿਚ ਜਲੰਧਰ ਦੇ ਇਕ ਸਥਾਨਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ ਉਨ੍ਹਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਉਨ੍ਹਾਂ ਦਾ ਅੰਤਿਮ ਸਸਕਾਰ 25 ਮਈ ਵੀਰਵਾਰ ਨੂੰ ਸ਼ਾਮ 5 ਵਜੇ ਮਾਡਲ ਟਾਊਨ ਦੇ ਸ਼ਮਸ਼ਾਨ ਘਾਟ ਵਿਚ ਹੋਵੇਗਾ। ਉਨ੍ਹਾਂ ਦੇ ਸਪੁੱਤਰਾਂ ਪ੍ਰੋ. ਹਿਰਦੇਜੀਤ ਸਿੰਘ ਅਤੇ ਪ੍ਰੇਮ ਪਾਲ ਸਿੰਘ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ, ਕਿ ਕਿਉਂਕਿ ਉਨ੍ਹਾਂ ਦਾ ਦਿਹਾਂਤ ਕੋਰੋਨਾ ਕਾਰਨ ਹੋਇਆ ਹੈ ਅਤੇ ਕੋਰੋਨਾ ਦੇ ਪ੍ਰੋਟੋਕੋਲ ਅਨੁਸਾਰ ਹੀ ਉਨ੍ਹਾਂ ਦੇ ਸਸਕਾਰ ਵਿਚ ਸਿਰਫ਼ ਪਰਿਵਾਰਿਕ ਮੈਂਬਰ ਹੀ ਸ਼ਾਮਿਲ ਹੋਣਗੇ।

 

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ