JALANDHAR WEATHER

ਭਲਕੇ ਪੰਜਾਬ ਭਰ ’ਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

ਗੜ੍ਹਸ਼ੰਕਰ, 24 ਮਈ (ਧਾਲੀਵਾਲ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਇਕਾਈ ਗੜ੍ਹ੍ਸ਼ੰਕਰ ਵਲੋਂ ਸ਼ਾਮ ਸੁੰਦਰ ਕਪੂਰ ਦੀ ਪ੍ਰਧਨਾਗੀ ਹੇਠ ਮੀਟਿੰਗ ਕਰਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਕਥਿਤ ਇਸ਼ਾਰੇ ’ਤੇ ਚੰਡੀਗੜ੍ਹ੍ ਪੁਲਿਸ ਵਲੋਂ ਗਿ੍ਰਫ਼ਤਾਰ ਕਰਕੇ ਸੈਕਟਰ ਥਾਣਾ 3 ਵਿਚ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਜ਼ਿਲ੍ਹ੍ਹਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਕਿਹਾ ਕਿ ਸਤੀਸ਼ ਰਾਣਾ, ਗੁਰਬਿੰਦਰ ਸਿੰਘ ਅਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਆਗੂ ਮੰਤਰੀ ਵਲੋਂ ਦਿੱਤੇ ਸਮੇਂ ਅਨੁਸਾਰ ਆਪਣੀਆਂ ਮੰਗਾਂ ਸੰਬੰਧੀ ਮੰਤਰੀ ਨੂੰ ਮਿਲਣ ਗਏ ਸੀ, ਪਰ ਮੰਤਰੀ ਵਲੋਂ ਸਾਥੀ ਰਾਣਾ ਤੇ ਸਾਥੀ ਗੁਰਬਿੰਦਰ ਸਿੰਘ ਨੂੰ ਮੀਟਿੰਗ ਵਿਚ ਆਉਣ ਤੋਂ ਰੋਕਿਆ ਅਤੇ ਮੰਤਰੀ ਦੇ ਇਸ਼ਾਰੇ ’ਤੇ ਪੁਲਿਸ ਵਲੋਂ ਸਾਥੀਆਂ ਨਾਲ ਦੁਰਵਿਹਾਰ ਕੀਤਾ ਗਿਆ। ਮੰਤਰੀ ਦੇ ਕਥਿਤ ਇਸ਼ਾਰੇ ’ਤੇ ਪੁਲਿਸ ਸਤੀਸ਼ ਰਾਣਾ ਨੂੰ ਗਿ੍ਫ਼ਤਾਰ ਕਰਕੇ ਸੈਕਟਰ ਤਿੰਨ ਦੇ ਥਾਣੇ ਲੈ ਗਈ। ਉਨ੍ਹ੍ਹਾਂ ਕਿਹਾ ਕਿ ਸਾਥੀ ਰਾਣਾ ਨੂੰ ਤੁਰੰਤ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ। ਉਨ੍ਹ੍ਹਾਂ ਐਲਾਨ ਕੀਤਾ ਕਿ ਇਸ ਘਟਨਾ ਦੇ ਰੋਸ ਵਜੋਂ 25 ਮਈ ਨੂੰ ਸਮੁੱਚੇ ਪੰਜਾਬ ਦੇ ਜ਼ਿਲ੍ਹ੍ਹਾ ਤੇ ਬਲਾਕ ਪੱਧਰ ’ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ