JALANDHAR WEATHER

ਪ੍ਰਧਾਨ ਮੰਤਰੀ ਦਿੱਲੀ ਤੋਂ ਦੇਹਰਾਦੂਨ ਵਿਚਾਕਰ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਅੱਜ ਹਰੀ ਝੰਡੀ

ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅੱਜ ਸਵੇਰੇ 11 ਵਜੇ ਉਨ੍ਹਾਂ ਵਲੋਂ ਦਿੱਲੀ ਅਤੇ ਦੇਹਰਾਦੂਨ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਇਹ ਉਤਰਾਖ਼ੰਡ ਵਿਚ ਚੱਲਣ ਵਾਲੀ ਪਹਿਲੀ ਵੰਦੇ ਭਾਰਤ ਟੇ੍ਰਨ ਹੋਵੇਗੀ। ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਰਾਜ ਦੀ ਯਾਤਰਾ ਕਰਨ ਵਾਲੇ ਸੈਲਾਨੀਆਂ ਲਈ ਇਹ ਵਿਸ਼ਵ ਪੱਧਰੀ ਸਹੂਲਤਾਂ ਦੇ ਨਾਲ ਭਰਪੂਰ, ਆਰਾਮਦਾਇਕ ਯਾਤਰਾ ਅਨੁਭਵਾਂ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਪ੍ਰਧਾਨ ਮੰਤਰੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਦੀ ਸ਼ੁਰੂਆਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ