JALANDHAR WEATHER

ਅੱਜ ਦੁਨੀਆ ਭਾਰਤ ਦੀ ਸੋਚ ਨੂੰ ਜਾਣਨਾ ਚਾਹੁੰਦੀ ਹੈ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 25 ਮਈ- ਆਪਣੇ ਤਿੰਨ ਦੇਸ਼ਾਂ ਦੇ ਦੌਰੇ ਤੋਂ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਏਅਰਪੋਰਟ ’ਤੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਆਸਟ੍ਰੇਲੀਆ ਵਿਚ ਮੰਦਰਾਂ ਦੀ ਭੰਨਤੋੜ ਦੀਆਂ ਘਟਨਾਵਾਂ ਵਿਚ ਵਾਧੇ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ’ਤੇ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤਾਂ ਪੂਰੀ ਦੁਨੀਆ ਉਨ੍ਹਾਂ ਨਾਲ ਸਹਿਮਤ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਰਤ ਦੀ ਸੰਸਕ੍ਰਿਤੀ ਅਤੇ ਮਹਾਨ ਪਰੰਪਰਾ ਬਾਰੇ ਬੋਲਦੇ ਹੋਏ ਕਦੇ ਵੀ ਗੁਲਾਮ ਮਾਨਸਿਕਤਾ ਵਿਚ ਨਾ ਡੁੱਬੋ ਬਲਕਿ ਹਿੰਮਤ ਨਾਲ ਬੋਲੋ। ਦੁਨੀਆ ਸੁਣਨ ਲਈ ਉਤਸੁਕ ਹੈ। ਦੌਰੇ ਦੀ ਸਮਾਪਤੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੁਨੀਆ ਜਾਣਨਾ ਚਾਹੁੰਦੀ ਹੈ ਕਿ ਭਾਰਤ ਕੀ ਸੋਚ ਰਿਹਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਦੇ ਕੁਝ ਲੋਕਾਂ ਨੇ ਮੈਨੂੰ ਪੁੱਛਿਆ ਕਿ ਮੈਂ ਦੁਨੀਆ ਨੂੰ ਕੋਵਿਡ ਦਾ ਟੀਕਾ ਕਿਉਂ ਦਿੱਤਾ। ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹ ਮਹਾਤਮਾ ਬੁੱਧ ਅਤੇ ਗਾਂਧੀ ਦੀ ਧਰਤੀ ਹੈ ਅਤੇ ਸਾਨੂੰ ਆਪਣੇ ਦੁਸ਼ਮਣਾਂ ਦੀ ਵੀ ਪਰਵਾਹ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ