JALANDHAR WEATHER

ਬਰਫ਼ਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੋਕੀ

ਅੰਮ੍ਰਿਤਸਰ, 25 ਮਈ (ਵਰਪਾਲ)- ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫ਼ਬਾਰੀ ਜ਼ਿਆਦਾ ਹੋਣ ਕਰਕੇ ਟਰੱਸਟ ਵਲੋਂ ਫ਼ਿਲਹਾਲ ਇਕ ਦਿਨ ਲਈ ਯਾਤਰਾ ’ਤੇ ਰੋਕ ਲਾਈ ਗਈ ਹੈ। ਇਸ ਸੰਬੰਧੀ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਅੱਜ ਬਰਫ਼ ਜ਼ਿਆਦਾ ਹੋਣ ਕਰਕੇ ਅਟਲਾਕੋਟੀ ਤੋਂ ਸੰਗਤ ਨੂੰ ਵਾਪਸ ਬੁਲਾ ਲਿਆ ਗਿਆ ਹੈ ਅਤੇ ਮੌਸਮ ਦੇਖਣ ਤੋਂ ਬਾਅਦ ਯਾਤਰਾ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ ਜਾਵੇਗੀ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਯਾਤਰਾ ਰੋਕਣ ਦਾ ਫ਼ੈਸਲਾ ਕੀਤਾ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ