JALANDHAR WEATHER

ਬਠਿੰਡਾ 'ਚ ਨਿੱਜੀ ਯੂਨੀਵਰਸਿਟੀ ਤੋਂ ਡਾਕਟਰੀ ਦੀ ਪੜ੍ਹਾਈ ਕਰ ਰਹੇ ਯੂ.ਪੀ. ਦੇ ਵਿਦਿਆਰਥੀ ਵਲੋਂ ਖ਼ੁਦਕੁਸ਼ੀ

ਬਠਿੰਡਾ, 25 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ 'ਚ ਇਕ ਨਿੱਜੀ ਯੂਨੀਵਰਸਿਟੀ ਅੰਦਰ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਦੀ ਪਛਾਣ ਦੀਪਕ ਪਾਡੇ (24) ਵਾਸੀ ਨਸੀਰਪੁਰ ਬਲੀਆ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ, ਜੋ ਯੂਨੀਵਰਸਿਟੀ ਦੇ ਨੱਕ, ਕੰਨ ਤੇ ਗਲਾ (ਈ.ਐਨ.ਟੀ) ਵਿਭਾਗ ਦਾ ਵਿਦਿਆਰਥੀ ਸੀ। ਮਰਨ ਤੋਂ ਪਹਿਲਾਂ ਉਸ ਨੇ ਛੇ ਪੰਨਿਆਂ ਦਾ ਖ਼ੁਦਕੁਸ਼ੀ ਨੋਟ ਲਿਖਿਆ ਹੈ, ਜਿਸ ਦੀ ਬਠਿੰਡਾ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਵਾਰਸਾਂ ਦੇ ਆਉਣ ਤੱਕ ਮ੍ਰਿਤਕ ਵਿਦਿਆਰਥੀ ਦੀ ਦੇਹ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਸੁਰੱਖਿਅਤ ਰੱਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ