JALANDHAR WEATHER

ਸਾਬਕਾ ਸੀ.ਐੱਮ. ਚੰਨੀ ਦਾ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਵਾਬ

ਚੰਡੀਗੜ੍ਹ, 25 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਹਨ, ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ। ਚੰਨੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਦੇ ਕੋਲ ਕਿਸੇ ਵੀ ਭ੍ਰਿਸ਼ਟਾਚਾਰ ਦੇ ਸਬੂਤ ਹਨ ਤਾਂ ਉਹ ਟਵੀਟ ਕਰਕੇ ਤਰੀਕਾਂ ਬੰਨਣ ਨਾਲੋਂ ਪਰਚਾ ਦਰਜ ਕਰਕੇ ਮੈਨੂੰ ਅੰਦਰ ਦੇ ਦੇਣ। ਪ੍ਰੈੱਸ ਕਾਨਫ਼ਰੰਸ ਦੌਰਾਨ ਚੰਨੀ ਨੇ ਆਪਣੇ 'ਤੇ ਪਾਏ ਦੋਸ਼ਾਂ ਨੂੰ ਨਕਾਰ ਦਿੱਤਾ।

ਚੰਨੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਉਹ ਖ਼ੁਦ ਮਿਹਨਤ ਕਰਕੇ ਇਸ ਮੁਕਾਮ 'ਤੇ ਆਏ ਹਨ, ਉਨ੍ਹਾਂ ਵਲੋਂ ਕਦੇ ਵੀ ਕਿਸੇ ਖਿਡਾਰੀ ਨੂੰ ਨਹੀਂ ਕਿਹਾ ਗਿਆ ਕਿ ਉਹ ਜਾ ਕੇ ਉਸ ਦੇ ਭਤੀਜੇ ਜਾਂ ਭਾਣਜੇ ਨੂੰ ਮਿਲਣ। ਉਹ ਖ਼ੁਦ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਪੁੱਛ ਚੁੱਕੇ ਹਨ ਕਿ ਉਨ੍ਹਾਂ ਨੂੰ ਇਸ ਸੰਬੰਧੀ ਕੋਈ ਮਿਲਿਆ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਕਹਿ ਰਿਹਾ ਹੈ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ। ਚੰਨੀ ਨੇ ਕਿਹਾ ਕਿ ਜੇ ਮੁੱਖ ਮੰਤਰੀ ਮਾਨ ਕੋਲ ਕੋਈ ਸਬੂਤ ਹੈ ਤਾਂ ਉਹ ਕਾਰਵਾਈ ਕਰਨ, ਪਰ ਉਹ ਬੇ-ਕਸੂਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ