JALANDHAR WEATHER

ਮੀਂਹ ਤੇ ਹਨੇਰੀ ਵਿਚ ਤੀਜੇ ਦਿਨ ਡਟੇ ਰਹੇ ਪੇਂਡੂ ਮਜ਼ਦੂਰ

ਜੈਤੋ, 26 ਮਈ (ਗੁਰਚਰਨ ਸਿੰਘ ਗਾਬੜੀਆ) - ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਮਜ਼ਦੂਰਾਂ ਵਲੋਂ ਮੀਂਹ ਤੇ ਹਨੇਰੀ ਦੌਰਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਐਸ.ਡੀ.ਐਮ ਦਫ਼ਤਰ ਜੈਤੋ ਵਿਖੇ ਚੱਲ ਰਿਹਾ ਧਰਨਾ ਅੱਜ ਤੀਜੇ ਦਿਨ ਵਿਚ ਸ਼ਾਮਿਲ ਹੋ ਗਿਆ ਹੈ। ਜਥੇਬੰਦੀ ਦੇ ਆਗੂਆਂ ਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹ੍ਹਾ ਪ੍ਰਸ਼ਾਸ਼ਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਕੰਨ੍ਹੀ ਕਤਰਾ ਰਹੀ ਹੈ, ਜਦ ਕਿ ਪੰਜਾਬ ਸਰਕਾਰ ਦੇ ਨਾਮ ’ਤੇ ਐਸ.ਡੀ.ਐਮ ਜੈਤੋ ਅਤੇ ਤਹਿਸੀਲਦਾਰ ਜੈਤੋ ਨੂੰ ਮੰਗ ਪੱਤਰ ਸੌਂਪੇ ਜਾਣ ਦੇ ਬਾਵਜੂਦ ਸੁਣਵਾਈ ਨਾ ਹੋਣ ’ਤੇ ਸਾਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ