JALANDHAR WEATHER

ਲੁੱਟਾਂ ਖ਼ੋਹਾ ਕਰਨ ਵਾਲੇ ਗਰੋਹ ਦਾ ਇਕ ਵਿਅਕਤੀ ਕਾਬੂ

ਚੋਗਾਵਾਂ, 26 ਮਈ (ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ.ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ ਟੀਮ ਬਣਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਤੇ ਦੋ ਜ਼ਿੰਦਾ ਰੋਂਦ ਸਮੇਤ ਕਾਬੂ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਡੀ.ਐਸ.ਪੀ.ਅਟਾਰੀ ਪ੍ਰਵੇਸ਼ ਚੋਪੜਾ ਨੇ ਪ੍ਰੈਸ ਕਾਨਫ਼ਰੰਸ ਕਰ ਦੱਸਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਕੋਲੋਂ ਇਕ ਪਿਸਟਲ 32 ਬੋਰ ਸਮੇਤ 2 ਰੋਂਦ ਬਰਾਮਦ ਕਰਕੇ ਸਤਨਾਮ ਸਿੰਘ ਨਾਮ ਦੇ ਵਿਅਕਤੀ ਦਾ ਖੋਹਿਆ ਮੋਟਰਸਾਈਕਲ ਤੇ ਮੋਬਾਇਲ ਵੀ ਬਰਾਮਦ ਕਰ ਲਿਆ ਗਿਆ ਹੈ। ਉਸ ਦੇ ਦੋ ਸਾਥੀ ਪਹਿਲਾਂ ਹੀ ਜੇਲ੍ਹ ਵਿਚ ਸਨ ਤੇ ਤੀਸਰੇ ਸਾਥੀ ਦੀ ਗਿ੍ਰਫ਼ਤਾਰੀ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ